ਭਾਰਤ ਦੇ ਸ਼ਾਸਕ ਭਾਈ ਰਾਜੋਆਣਾ ਬਾਰੇ ਤੁਰੰਤ ਫੈਸਲਾ ਕਰਨ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਅਪ੍ਰੈਲ, (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮਾਮਲੇ ਵਿਚ ਤੁਰੰਤ ਫੈਸਲਾ ਕੀਤਾ ਜਾਵੇ। ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਇਨਸਾਫ਼ ਮੰਗਦੇ ਹਾਂ ਭੀਖ ਨਹੀਂ ਮੰਗਦੇ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ 18 ਸਾਲ ਤੋਂ ਜੇਲ੍ਹ ਦੀਆਂ ਫਾਂਸੀ ਚੱਕੀਆਂ ਵਿਚ ਬੰਦ ਹਨ ਪਰ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਕਿਹਾ ਕਿ ਹੁਣ ਭਾਰਤ ਦੇ ਸ਼ਾਸਕਾਂ ਨੂੰ ਫੈਸਲਾ ਤੁਰੰਤ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਮਾਝਾ, ਮਾਲਵਾ ਤੇ ਦੁਆਬਾ ਜੋਨ ਵਿਚ 13258 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਜਲਦ ਕੀਤੀ ਜਾਵੇ।