JALANDHAR WEATHER

ਵਕਫ਼ ਸੋਧ ਐਕਟ ਵਿਰੁੱਧ ਦਾਇਰ ਪਟੀਸ਼ਨਾਂ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਸ਼ੁਰੂ

ਨਵੀਂ ਦਿੱਲੀ, 16 ਅਪ੍ਰੈਲ- ਕੇਂਦਰ ਸਰਕਾਰ ਦੇ ਵਕਫ਼ ਸੋਧ ਐਕਟ ਵਿਰੁੱਧ ਦਾਇਰ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਸ਼ੁਰੂ ਹੋ ਗਈ ਹੈ। ਸੀ.ਜੇ.ਆਈ. ਸੰਜੀਵ ਖੰਨਾ ਅਤੇ ਜਸਟਿਸ ਪੀ.ਵੀ. ਸੰਜੇ ਕੁਮਾਰ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਕੇਂਦਰ ਵਲੋਂ ਸਾਲਿਸਿਟਰ ਜਨਰਲ (ਐਸਜੀ) ਤੁਸ਼ਾਰ ਮਹਿਤਾ ਬਹਿਸ ਕਰ ਰਹੇ ਹਨ। ਇਸ ਦੌਰਾਨ ਕਪਿਲ ਸਿੱਬਲ, ਰਾਜੀਵ ਧਵਨ, ਅਭਿਸ਼ੇਕ ਮਨੂ ਸਿੰਘਵੀ ਅਤੇ ਸੀ.ਯੂ. ਸਿੰਘ ਕਾਨੂੰਨ ਵਿਰੁੱਧ 70 ਤੋਂ ਵੱਧ ਪਟੀਸ਼ਨਾਂ ’ਤੇ ਦਲੀਲਾਂ ਪੇਸ਼ ਕਰ ਰਹੇ ਹਨ। ਸਿੱਬਲ ਨੇ ਸੋਧੇ ਹੋਏ ਕਾਨੂੰਨ ਦੀਆਂ ਕਮੀਆਂ ਨੂੰ ਸੂਚੀਬੱਧ ਕੀਤਾ। ਇਸ ਤੋਂ ਬਾਅਦ ਸੀ.ਜੇ.ਆਈ. ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਅਦਾਲਤ ਕੋਲ ਬਹੁਤ ਘੱਟ ਸਮਾਂ ਹੈ। ਤੁਸੀਂ ਬਸ ਜ਼ਰੂਰੀ ਗੱਲਾਂ ਦੀ ਅਦਾਲਤ ਸਾਹਮਣੇ ਰੱਖੋ। ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਕਾਨੂੰਨ ਦੇ ਖਿਲਾਫ਼ ‘ਵਕਫ਼ ਬਚਾਓ ਅਭਿਆਨ’ ਸ਼ੁਰੂ ਕੀਤਾ ਹੈ। ਇਸ ਦਾ ਪਹਿਲਾ ਪੜਾਅ 11 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਅਤੇ 7 ਜੁਲਾਈ ਤੱਕ, ਯਾਨੀ 87 ਦਿਨਾਂ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ, ਵਕਫ਼ ਐਕਟ ਦੇ ਵਿਰੋਧ ਵਿਚ 1 ਕਰੋੜ ਦਸਤਖਤ ਇਕੱਠੇ ਕੀਤੇ ਜਾਣਗੇ, ਜੋ ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਜਾਣਗੇ। ਇਸ ਤੋਂ ਬਾਅਦ ਅਗਲੇ ਪੜਾਅ ਦੀ ਰਣਨੀਤੀ ਤੈਅ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ