10 ਹਜ਼ਾਰ ਰਿਸ਼ਵਤ ਲੈਂਦਾ ਮੈਨੇਜਰ ਕਾਬੂ

ਤਰਨਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਿਧੜੀ ਬਘੀਹਾਰੀ ਦੇ ਇਕ ਸ਼ਿਕਾਇਤਕਰਤਾ ਵਲੋਂ ਦਰਜ ਕਰਵਾਈ ਗਈ। ਸ਼ਿਕਾਇਤ ਦੀ ਜਾਂਚ ਉਪਰੰਤ ਉਸ ਨੂੰ ਰੰਗੇ ਹੱਥੀਂ ਫੜਿਆ।