ਵਿਧਾਇਕਾ ਕਟਾਰੀਆ ਨੇ ਬਲਾਚੌਰ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਬਲਾਚੌਰ, 16 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਦੀ ਮੁੱਖ ਦਾਣਾ ਮੰਡੀ ਵਿਖੇ ਅੱਜ ਕਣਕ ਦੀ ਖਰੀਦ ਦਾ ਕੰਮ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਕਿਸਾਨ ਭਰਾਵਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਇਕ-ਇਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ। ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ, ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ, ਡਿਪਟੀ ਮੰਡੀ ਅਧਿਕਾਰੀ ਸੁਰਿੰਦਰ ਪਾਲ, ਮੁਲਾਜ਼ਮ ਆਗੂ ਬਗੀਚਾ ਸਿੰਘ ਰੱਕੜ ਤੇ ਹੋਰ ਹਾਜ਼ਰ ਸਨ।