ਭਾਜਪਾ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ - ਕੇ.ਸੀ. ਵੇਣੂਗੋਪਾਲ

ਨਵੀਂ ਦਿੱਲੀ , 16 ਅਪ੍ਰੈਲ -ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਆਪਣੇ ਰਾਜਨੀਤਿਕ ਦੁਸ਼ਮਣਾਂ ਤੋਂ ਬਦਲਾ ਲੈਣ ਲਈ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਅਤੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਚਾਰਜਸ਼ੀਟ ਨੂੰ “ਰਾਜਨੀਤਿਕ ਬਦਲਾ” ਕਰਾਰ ਦਿੱਤਾ। ਏ.ਐਨ.ਆਈ. ਨਾਲ ਗੱਲ ਕਰਦਿਆਂ ਵੇਣੂਗੋਪਾਲ ਨੇ ਕਿਹਾ, “ਇਹ ਇਕ ਸਪੱਸ਼ਟ ਰਾਜਨੀਤਿਕ ਬਦਲਾ। ਹਰ ਕੋਈ ਜਾਣਦਾ ਹੈ ਕਿ ਇਹ ਪੂਰੀ ਤਰ੍ਹਾਂ ਝੂਠਾ ਮਾਮਲਾ ਹੈ ਅਤੇ ਇਸ ਵਿਚ ਕੁਝ ਵੀ ਨਹੀਂ ਹੈ। ਉਹ ਆਪਣੇ ਰਾਜਨੀਤਿਕ ਦੁਸ਼ਮਣਾਂ ਤੋਂ ਬਦਲਾ ਲੈਣਾ ਚਾਹੁੰਦੇ ਹਨ। ਉਹ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੇ ਹਨ। ਪੂਰੀ ਕਾਂਗਰਸ ਪਾਰਟੀ ਅਤੇ ਭਾਰਤ ਦੇ ਲੋਕ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਖੜ੍ਹੇ ਰਹਿਣਗੇ।”