JALANDHAR WEATHER

20 ਅਪ੍ਰੈਲ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ- ਸੂਬਾ ਪ੍ਰਧਾਨ ਮਲਟੀ ਪਰਪਜ਼ ਹੈਲਥ ਵਰਕਰ

ਤਪਾ ਮੰਡੀ, (ਬਰਨਾਲਾ), 17 ਅਪ੍ਰੈਲ (ਵਿਜੇ ਸ਼ਰਮਾ)- ਸਿਹਤ ਵਿਭਾਗ ਵਿਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ਾਂ ਦੀਆਂ 270 ਪੋਸਟਾਂ ਉੱਤੇ ਉਮਰ ਹੱਦ ਛੋਟ ਸਮੇਤ ਭਰਤੀ ਦੀ ਮੰਗ ਕਰਦੇ ਬੇਰੁਜ਼ਗਾਰਾਂ ਦੀ ਮੀਟਿੰਗ ਪਿਛਲੇ ਦਿਨੀਂ 4 ਅਪ੍ਰੈਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਫਤਰ ਸੈਕਟਰ 34 ਚੰਡੀਗੜ੍ਹ ਵਿਖੇ ਸਿਹਤ ਸਕੱਤਰ ਕੁਮਾਰ ਰਾਹੁਲ ਅਤੇ ਸਿਹਤ ਡਾਇਰੈਕਟਰ ਮੈਡਮ ਜਸਵਿੰਦਰ ਕੋਰ ਨਾਲ ਹੋਈ, ਜਿੰਨ੍ਹਾ ਵਲੋਂ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ (ਪੁਰਸ਼) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਸਮੇਤ ਪਹੁੰਚੇ ਵਫ਼ਦ ਨੂੰ ਭਰੋਸਾ ਦਿੱਤਾ ਸੀ ਕਿ ਜਲਦੀ ਉਮਰ ਹੱਦ ਛੋਟ ਸਮੇਤ ਪੋਸਟਾਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਪ੍ਰੰਤੂ ਕਰੀਬ 2 ਹਫ਼ਤੇ ਬੀਤਣ ਮਗਰੋ ਵੀ ਮੰਗਾਂ ਬਾਬਤ ਕੋਈ ਕਾਰਵਾਈ ਨਹੀਂ ਹੋਈ। ਉਲਟਾ ਸਿਹਤ ਵਿਭਾਗ ਵਿਚ ਸੇਵਾਮੁਕਤੀ ਦੀ ਉਮਰ ਹੱਦ ਵਿਚ ਬਿਨਾਂ ਮੰਗਿਆ ਵਾਧਾ ਕਰ ਦਿੱਤਾ ਹੈ ਜਿਹੜਾ ਕਿ ਬੇਰੁਜ਼ਗਾਰ ਵਰਗ ਲਈ ਮਾਰੂ ਸਾਬਤ ਹੋਵੇਗਾ। ਇਸ ਲਈ ਉਮਰ ਹੱਦ ਛੋਟ ਅਤੇ 270 ਪੋਸਟਾਂ ਦੇ ਇਸ਼ਤਿਹਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ (ਪੁਰਸ਼) ਮੁੜ 20 ਅਪ੍ਰੈਲ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਪਟਿਆਲਾ ਵਿਖੇ ਘਿਰਾਓ ਕਰੇਗੀ। ਉਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ