ਸਰਕਾਰੀ ਹਸਪਤਾਲ ਭੁਲੱਥ ਵਿਖ਼ੇ ਵਿਜੀਲੈਂਸ ਵਿਭਾਗ ਵਲੋਂ ਛਾਪੇਮਾਰੀ

ਭੁਲੱਥ (ਕਪੂਰਥਲਾ), 17 ਅਪ੍ਰੈਲ (ਮਨਜੀਤ ਸਿੰਘ ਰਤਨ)-ਸਬ-ਡਵੀਜ਼ਨਲ ਹਸਪਤਾਲ ਭੁਲੱਥ ਵਿਖ਼ੇ ਵਿਜੀਲੈਂਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਦੁਪਹਿਰ ਤੋਂ ਬਾਅਦ ਟੀਮ ਹਸਪਤਾਲ ਪਹੁੰਚੀ ਅਤੇ ਹਸਪਤਾਲ ਦੇ ਕੁਝ ਮੁਲਾਜ਼ਮਾਂ ਨੂੰ ਨਾਲ ਲੈ ਕੇ ਚਲੀ ਗਈ। ਇਸ ਸਬੰਧੀ ਹਸਪਤਾਲ ਦੇ ਸਟਾਫ਼ ਨਾਲ ਗੱਲ ਕੀਤੀ ਗਈ ਤਾਂ ਕਿਸੇ ਨੇ ਵੀ ਇਸ ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।