ਹੈਪੀ ਪਾਸ਼ੀਆ ਦੀ ਗਿ੍ਫ਼ਤਾਰੀ ਭਾਰਤੀ ਤੇ ਅਮਰੀਕੀ ਏਜੰਸੀਆਂ ਦੀ ਬਹੁਤ ਵੱਡੀ ਪ੍ਰਾਪਤੀ- ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 18 ਅਪ੍ਰੈਲ- ਗੈਂਗਸਟਰ ਹੈਪੀ ਪਾਸ਼ੀਆ ਦੀ ਗਿ੍ਰਫ਼ਤਾਰੀ ’ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਖੌਫਨਾਕ ਆਈ.ਐਸ.ਆਈ. ਸਮਰਥਕ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਸ਼ੀਆ ਦੀ ਗ੍ਰਿਫ਼ਤਾਰੀ ਵਿਚ ਕਾਮਯਾਬੀ ਹਾਸਲ ਕਰਨਾ ਭਾਰਤੀ ਅਤੇ ਅਮਰੀਕੀ ਸੁਰੱਖਿਆ ਏਜੰਸੀਆਂ ਦੀ ਵੱਡੀ ਪ੍ਰਾਪਤੀ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਕਈ ਗ੍ਰਨੇਡ ਹਮਲੇ ਲਈ ਜ਼ਿੰਮੇਵਾਰ ਇਹ ਗੈਂਗਸਟਰ ਦੀ ਗ੍ਰਿਫਤਾਰੀ ਨਾਲ ਸਰਹੱਦੀ ਜ਼ਿਲ੍ਹਿਆਂ ਅਤੇ ਪੰਜਾਬ ਵਿਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਖ਼ਤਮ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿਚ ਬੈਠ ਕੇ ਅਜਿਹੇ ਦੇਸ਼ ਵਿਰੋਧੀ ਤੱਤ ਪੰਜਾਬ ਵਿਚ ਹਿੰਸਾ ਫੈਲਾ ਰਹੇ ਹਨ ਅਤੇ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ, ਕਿਉਂਕਿ ਪੰਜਾਬੀ ਅਜਿਹੀਆਂ ਸਾਜ਼ਿਸ਼ਾਂ ਨੂੰ ਸਮਝਦੇ ਹਨ।