JALANDHAR WEATHER

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 18 ਅਪ੍ਰੈਲ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ੁਭ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਮੈਂ ਸਾਡੀ ਧਰਤੀ ਦੇ ਸਭ ਤੋਂ ਮਹਾਨ ਅਧਿਆਤਮਿਕ ਮਾਰਗਦਰਸ਼ਕਾਂ ਵਿਚੋਂ ਇਕ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਦਾ ਜੀਵਨ ਹਿੰਮਤ ਅਤੇ ਹਮਦਰਦੀ ਭਰੀ ਸੇਵਾ ਦਾ ਪ੍ਰਤੀਕ ਹੈ। ਉਹ ਅਨਿਆਂ ਨਾਲ ਲੜਨ ਵਿਚ ਅਡੋਲ ਸਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਕਲਪਨਾ ਕੀਤੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੀਆਂ ਰਹਿਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ