ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਨਾਲ ਮੁਲਾਕਾਤ ਕਰਕੇ ਰਾਏਪੁਰ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਦੀ ਸਥਾਪਨਾ ਵਾਸਤੇ 10 ਏਕੜ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਗੁਰਮੀਤ ਸਿੰਘ ਸੈਣੀ, ਸਥਾਨਕ ਸਿੱਖ ਆਗੂ ਗੁਰਮੇਲ ਸਿੰਘ ਭੰਵਰਾ, ਸਾਬਕਾ ਐਸਪੀ ਅਮਰਜੀਤ ਸਿੰਘ ਛਾਬੜਾ, ਘੱਟ ਗਿਣਤੀ ਕਮਿਸ਼ਨ ਛੱਤੀਸਗੜ੍ਹ ਦੇ ਚੇਅਰਮੈਨ ਜਗਜੀਤ ਸਿੰਘ ਖਨੂਜਾ ਤੇ ਪਰਿੰਦਰ ਮਿਸ਼ਰਾ ਸ਼ਾਮਿਲ ਸਨ।