ਆਈਏਐਸ ਅਧਿਕਾਰੀ ਅਰਵਿੰਦ ਸ਼੍ਰੀਵਾਸਤਵ ਨੂੰ ਵਿੱਤ ਮੰਤਰਾਲੇ ਦੇ ਮਾਲੀਆ ਵਿਭਾਗ ਦਾ ਸਕੱਤਰ ਕੀਤਾ ਗਿਆ ਨਿਯੁਕਤ

ਨਵੀਂ ਦਿੱਲੀ, 18 ਅਪ੍ਰੈਲ - ਪ੍ਰਧਾਨ ਮੰਤਰੀ ਦਫ਼ਤਰ ਦੇ ਵਧੀਕ ਸਕੱਤਰ, ਆਈਏਐਸ ਅਧਿਕਾਰੀ ਅਰਵਿੰਦ ਸ਼੍ਰੀਵਾਸਤਵ ਨੂੰ ਵਿੱਤ ਮੰਤਰਾਲੇ ਦੇ ਮਾਲੀਆ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ ਆਈਏਐਸ ਅਧਿਕਾਰੀ ਸੰਤੋਸ਼ ਕੁਮਾਰ ਸਾਰੰਗੀ ਨੂੰ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਈਏਐਸ ਅਧਿਕਾਰੀ ਵੁਮਲੂਨਮਾਂਗ ਵੁਅਲਨਮ, ਵਿੱਤ ਮੰਤਰਾਲੇ ਦੇ ਖਰਚ ਵਿਭਾਗ ਦੇ ਸਕੱਤਰ ਵਜੋਂ ਨਿਯੁਕਤ ਕੀਤੇ ਗਏ ਹਨ।