JALANDHAR WEATHER

ਪਿੰਡ ਨੂਰਪੁਰ ਜੱਟਾਂ ਵਿਖੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

 ਅੰਮ੍ਰਿਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ) - ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਗੈਰ ਸਮਾਜਿਕ ਅਨਸਰਾਂ ਦੇ ਹੌਸਲੇ ਵਧੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਜੀਵਨ ਦੀ ਅਗਵਾਈ ਦਿੰਦੇ ਹਨ, ਜਿਨ੍ਹਾਂ ਦੇ ਸਤਿਕਾਰ ਅਤੇ ਮਰਯਾਦਾ ਨੂੰ ਕਾਇਮ ਰੱਖਣਾ ਅਤੇ ਗੁਰੂ ਘਰਾਂ ਦੀ ਚੇਤੰਨ ਹੋ ਕੇ ਸੇਵਾ ਸੰਭਾਲ ਪ੍ਰਬੰਧਕਾਂ ਤੇ ਸੰਗਤਾਂ ਦੀ ਜੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੁੱਝ ਗੁਰਦੁਆਰਾ ਕਮੇਟੀਆਂ ਦੀ ਲਾਪਰਵਾਹੀ ਨਾਲ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਐਡਵੋਕੇਟ ਧਾਮੀ ਨੇ ਅਮਨ ਕਾਨੂੰਨ ਦੀ ਨਿਘਰਦੀ ਹਾਲਤ ਲਈ ਸਰਕਾਰ ਦੀ ਵੀ ਕਰੜੀ ਆਲੋਚਨਾ ਕੀਤੀ। ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰੰਤੂ ਸਰਕਾਰ ਨੇ ਕਾਰਵਾਈ ਕਰਨੀ ਤਾਂ ਦੂਰ, ਇਸ ਪਾਸੇ ਧਿਆਨ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ