ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਸ਼ਹੀਦਾਂ ਲੱਧੇਵਾਲ (ਮਾਹਿਲਪੁਰ) ਵਿਖੇ ਕੀਤੇ ਗਏ ਸੁਸ਼ੋਭਿਤ - ਪ੍ਰਤਾਪ ਸਿੰਘ

ਅੰਮ੍ਰਿਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਦੁਖਦਾਈ ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਦੀ ਅਗਵਾਈ ਹੇਠ ਇਕ ਟੀਮ ਭੇਜੀ ਗਈ ਸੀ, ਜਿਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਗੁਰਦੁਆਰਾ ਸ਼ਹੀਦਾਂ ਲੱਧੇਵਾਲ (ਮਾਹਿਲਪੁਰ) ਵਿਖੇ ਸੁਸ਼ੋਭਿਤ ਕਰ ਦਿੱਤੇ ਗਏ ਹਨ। ਇਹ ਸਰੂਪ ਉਨ੍ਹਾਂ ਚਿਰ ਨਹੀਂ ਦਿੱਤੇ ਜਾਣਗੇ, ਜਿਨ੍ਹਾਂ ਚਿਰ ਪ੍ਰਬੰਧ ਸਹੀ ਨਹੀਂ ਹੁੰਦੇ। ਉਨ੍ਹਾਂ ਸਾਰੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ।