JALANDHAR WEATHER

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ ,18 ਅਪ੍ਰੈਲ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ )-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸੱਖਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਵਲੋਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ। ਕਥਾ ਵਾਚਕ ਭਾਈ ਚਰਨਜੀਤ ਸਿੰਘ ਅੰਬ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ।ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ ਬਹਾਦਰ ਜੀ ਨਹੀਂ ਹੁੰਦੇ ਤਾਂ ਇਹ ਭਾਰਤ ਦੇਸ਼ ਦਾ ਮੌਜੂਦਾ ਸਰੂਪ ਨਾ ਹੁੰਦਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਨਵੰਬਰ ਮਹੀਨੇ ਵੱਡੇ ਪੱਧਰ 'ਤੇ ਸਮਾਗਮ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ