ਤੇਜ਼ ਗਰਮੀ ਤੋਂ ਬਾਅਦ ਭਾਰੀ ਮੀਂਹ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਰਾਹਤ

ਨਵੀਂ ਦਿੱਲੀ , 18 ਅਪ੍ਰੈਲ - ਭਾਰਤ ਮੌਸਮ ਵਿਭਾਗ ਅਨੁਸਾਰ, ਸ਼ੁੱਕਰਵਾਰ ਨੂੰ ਦਿੱਲੀ ਵਿਚ ਮੌਸਮ ਵਿਚ ਬਦਲਾਅ ਆਇਆ ਕਿਉਂਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਗਰਜ-ਤੂਫਾਨ ਆਇਆ, ਜਿਸ ਨਾਲ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ। ਸ਼ੁੱਕਰਵਾਰ ਧੁੱਪ ਨਿਕਲਣ ਦੇ ਨਾਲ, ਰਾਸ਼ਟਰੀ ਰਾਜਧਾਨੀ ਵਿਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.2 ਡਿਗਰੀ ਵੱਧ ਹੈ। ਭਾਰਤੀ ਮੌਸਮ ਵਿਭਾਗ ਨੇ ਸ਼ਾਮ ਨੂੰ ਮੀਂਹ ਅਤੇ ਗਰਜ-ਤੂਫਾਨ ਦੀ ਭਵਿੱਖਬਾਣੀ ਕੀਤੀ ਸੀ । ਤੇਜ਼ ਗਰਮੀ ਤੋਂ ਬਾਅਦ ਭਾਰੀ ਮੀਂਹ ਨੇ ਦਿੱਲੀ ਵਾਸੀਆਂ ਨੂੰ ਰਾਹਤ ਦਿਤੀ ਹੈ।