ਦਿੱਲੀ ਅਪਰਾਧ ਦਾ ਕੇਂਦਰ ਬਣਦੀ ਜਾ ਰਹੀ ਹੈ - ਸੰਜੇ ਸਿੰਘ

ਨਵੀਂ ਦਿੱਲੀ, 18 ਅਪ੍ਰੈਲ - ਸੀਲਮਪੁਰ ਵਿਚ 17 ਸਾਲਾ ਲੜਕੇ ਦੇ ਕਤਲ 'ਤੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "ਦਿੱਲੀ ਅਪਰਾਧ ਦਾ ਕੇਂਦਰ ਬਣਦੀ ਜਾ ਰਹੀ ਹੈ। ਅਜਿਹੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਰਾਸ਼ਟਰੀ ਰਾਜਧਾਨੀ ਵਿਚ ਅਪਰਾਧ ਨੂੰ ਰੋਕਣ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।"