22-23 ਅਪ੍ਰੈਲ ਨੂੰ ਸਾਊਦੀ ਅਰਬ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 19 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 22-23 ਅਪ੍ਰੈਲ, 2025 ਨੂੰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ ’ਤੇ ਸਾਊਦੀ ਅਰਬ ਦੇ ਦੌਰੇ ’ਤੇ ਜਾਣਗੇ। ਵਿਦੇਸ਼ ਮੰਤਰਾਲੇ ਨੇ ਜਾਣਕਾਰਕੀ ਦਿੰਦੇ ਹੋਏ ਕਿਹਾ ਕਿ 2016 ਅਤੇ 2019 ਵਿਚ ਉਨ੍ਹਾਂ ਦੀਆਂ ਪਿਛਲੀਆਂ ਯਾਤਰਾਵਾਂ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਕਿੰਗਡਮ ਦਾ ਤੀਜਾ ਦੌਰਾ ਹੋਵੇਗਾ। ਇਹ ਦੌਰਾ ਸਤੰਬਰ 2023 ਵਿਚ ਜੀ-20 ਸੰਮੇਲਨ ਵਿਚ ਸ਼ਾਮਲ ਹੋਣ ਅਤੇ ਭਾਰਤ-ਸਾਊਦੀ ਅਰਬ ਰਣਨੀਤਕ ਭਾਈਵਾਲੀ ਪ੍ਰੀਸ਼ਦ ਦੀ ਪਹਿਲੀ ਮੀਟਿੰਗ ਦੀ ਸਹਿ-ਪ੍ਰਧਾਨਗੀ ਕਰਨ ਲਈ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਨਵੀਂ ਦਿੱਲੀ ਦੇ ਸਰਕਾਰੀ ਦੌਰੇ ਤੋਂ ਬਾਅਦ ਹੈ।