ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਡਰੱਗ ਸਿੰਡੀਕੇਟ ਕੀਤਾ ਖ਼ਤਮ- ਦਿੱਲੀ ਪੁਲਿਸ

ਨਵੀਂ ਦਿੱਲੀ, 19 ਅਪ੍ਰੈਲ- ਦਿੱਲੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਅਫਗਾਨਿਸਤਾਨ, ਪਾਕਿਸਤਾਨ ਅਤੇ ਭਾਰਤ ਵਿਚਕਾਰ ਕੰਮ ਕਰ ਰਹੇ ਸਰਹੱਦ ਪਾਰ ਡਰੱਗ ਸਿੰਡੀਕੇਟ ਨੂੰ ਖ਼ਤਮ ਕਰ ਦਿੱਤਾ ਹੈ ਤੇ ਇਸ ਵਿਚ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਾਸੋਂ ਵੱਡੀ ਮਾਤਰਾ ਵਿਚ ਹੈਰੋਇਨ, ਮੋਬਾਈਲ ਫੋਨ, ਮਹੱਤਵਪੂਰਨ ਅਪਰਾਧਕ ਡੇਟਾ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਵੀ ਜ਼ਬਤ ਕੀਤੀ ਗਈ ਹੈ।