JALANDHAR WEATHER

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਜ਼ਖ਼ਮੀ

ਚੋਗਾਵਾਂ/ਅੰਮ੍ਰਿਤਸਰ, 19 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਵਲੋਂ ਦੂਜੀ ਧਿਰ ਉਤੇ ਗੋਲੀਆਂ ਚਲਾ ਕੇ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਕਰਨ ਦੀ ਖਬਰ ਹੈ। ਇਸ ਸਬੰਧੀ ਪਿੰਡ ਸ਼ਹੂਰਾ ਦੇ ਜਸਵੰਤ ਸਿੰਘ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਨ੍ਹਾਂ ਦੀ ਪਿਤਾ ਪੁਰਖੀ ਜ਼ਮੀਨ ਨੂੰ ਲੈ ਕੇ ਫੌਜਾ ਸਿੰਘ, ਸੁਖਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਨਾਲ ਜ਼ਮੀਨੀ ਵਿਵਾਦ ਚੱਲਦਾ ਆ ਰਿਹਾ ਹੈ। ਉਨ੍ਹਾਂ ਸਾਡੇ ਨਾਲ ਤਕਰਾਰ ਕਰਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਨਾਲ ਮੇਰਾ ਭਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਲੋਪੋਕੇ ਹਸਪਤਾਲ ਵਿਚ ਦਾਖਲ ਕਰਵਾਇਆ। ਉਸਦੀ ਹਾਲਤ ਗੰਭੀਰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਫੌਜਾ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਭੇਜ ਸਿੰਘ, ਗੁਰਸਾਹਿਬ ਸਿੰਘ, ਆਕਾਸ਼ਦੀਪ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ