JALANDHAR WEATHER

ਪਿੰਡ ਕੁਰੜ ਵਿਖੇ ਕਣਕ ਦੇ ਹੋਏ ਨੁਕਸਾਨ ਦਾ ਐਸ. ਡੀ. ਐਮ. ਵਲੋਂ ਜਾਇਜ਼ਾ

ਮਹਿਲ ਕਲਾਂ, 19 ਅਪ੍ਰੈਲ (ਅਵਤਾਰ ਸਿੰਘ ਅਣਖੀ)-ਐਸ. ਡੀ. ਐਮ. ਮਹਿਲ ਕਲਾਂ ਹਰਕੰਵਲਜੀਤ ਸਿੰਘ ਨੇ ਮਾਲ ਵਿਭਾਗ ਦੀ ਟੀਮ ਸਮੇਤ ਅੱਜ ਪਿੰਡ ਕੁਰੜ ਦਾ ਦੌਰਾ ਕਰਕੇ ਬੀਤੇ ਕੱਲ੍ਹ ਆਸਮਾਨੀ ਬਿਜਲੀ ਡਿੱਗਣ ਨਾਲ ਕਿਸਾਨਾਂ ਦੀ ਖੜ੍ਹੀ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਐਸ. ਡੀ. ਐਮ. ਨੇ ਦੱਸਿਆ ਕਿ ਕਿਸਾਨਾਂ ਦੇ ਨੁਕਸਾਨ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ। ਇਸ ਘਟਨਾ ਵਿਚ ਕਿਸਾਨ ਗੁਰਚਰਨ ਸਿੰਘ ਪੁੱਤਰ ਨਿਧਾਨ ਸਿੰਘ ਕੁਰੜ ਅਤੇ ਗੁਰਦਾਸ ਸਿੰਘ ਪੁੱਤਰ ਕਰਨੈਲ ਸਿੰਘ ਕੁਰੜ ਦੀ ਖੜ੍ਹੀ ਕਣਕ ਦੀ ਫਸਲ ਅੱਗ ਦੀ ਲਪੇਟ ਵਿਚ ਆ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ। ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ ਨੇ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਦਾ ਵਿਸ਼ਵਾਸ ਦਿਵਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ