JALANDHAR WEATHER

ਚਿੱਟੇ ਕਾਰਨ ਨੌਜਵਾਨ ਦੀ ਮੌਤ

ਮੰਡੀ ਅਰਨੀਵਾਲਾ (ਫਾਜ਼ਿਲਕਾ), 19 ਅਪ੍ਰੈਲ (ਨਿਸ਼ਾਨ ਸਿੰਘ ਮੋਹਲ਼ਾ)-ਅਰਨੀਵਾਲਾ ਦੇ ਟਿੱਬਾ ਵਾਸੀ ਇਕ ਨੌਜਵਾਨ ਦੀ ਚਿੱਟੇ ਕਾਰਨ ਮੌਤ ਹੋਈ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਮੰਡੀ ਦੇ ਹੀ ਇਕ ਨੌਜਵਾਨ 'ਤੇ ਚਿੱਟਾ ਵੇਚਣ ਦੇ ਦੋਸ਼ ਲਾਏ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਨਜੀਤ ਸਿੰਘ 'ਤੇ ਪਹਿਲਾ ਹੀ ਐਨ.ਡੀ.ਪੀ.ਐਸ. ਐਕਟ ਦਾ ਮਾਮਲਾ ਦਰਜ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹੁਣ ਪਰਿਵਾਰ ਕਿਤੇ ਬਾਹਰ ਰਹਿ ਰਿਹਾ ਸੀ ਅਤੇ 30 ਅਪ੍ਰੈਲ ਨੂੰ ਮਨਜੀਤ ਸਿੰਘ ਦੀ ਅਦਾਲਤ ਵਿਚ ਪੇਸ਼ੀ ਸੀ, ਜਿਸ ਦੇ ਚੱਲਦਿਆਂ ਪਰਿਵਾਰ 2 ਦਿਨ ਪਹਿਲਾਂ ਹੀ ਇੱਥੇ ਆਇਆ ਸੀ। ਇਸ ਨੌਜਵਾਨ ਨੂੰ ਬੀਤੇ ਕੱਲ੍ਹ ਉਸ ਦੇ ਭਰਾ ਨੇ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਬਾਂਹ ਵਿਚ ਸਰਿੰਜ ਲੱਗੀ ਹੋਈ ਸੀ। ਉਸ ਨੂੰ ਅੱਜ ਪਰਿਵਾਰ ਨੇ ਮ੍ਰਿਤਕ ਹਾਲਤ ਵਿਚ ਪਾਇਆ। ਉੱਧਰ ਜਿਸ ਪਰਿਵਾਰ 'ਤੇ ਚਿੱਟਾ ਵੇਚਣ ਦੇ ਦੋਸ਼ ਲਾਏ ਗਏ ਹਨ। ਉਨ੍ਹਾਂ ਇਸ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ 'ਤੇ ਝੂਠੇ ਦੋਸ਼ ਲਾਏ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ