ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮ. ਅਤੇ ਚੇਅਰਮੈਨ ਮਾਰਕਿਟ ਕਮੇਟੀ ਵਲੋਂ ਸੰਗਰੂਰ ਅਨਾਜ ਮੰਡੀ ਦਾ ਦੌਰਾ

ਸੰਗਰੂਰ, 20 ਅਪ੍ਰੈਲ -(ਧੀਰਜ ਪਸ਼ੋਰੀਆ) - ਏਡੀਸੀ ਅਮਿਤ ਬੈਂਬੀ, ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਅਤੇ ਚੇਅਰਮੈਨ ਮਾਰਕਿਟ ਕਮੇਟੀ ਅਵਤਾਰ ਸਿੰਘ ਈਲਵਾਲ ਨੇ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੁੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਵਿਚ ਕੋਈ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।