ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਵਾਲਾ ਕਾਬੂ
ਹੁਸ਼ਿਆਰਪੁਰ, 20 ਅਪੈ੍ਰਲ (ਬਲਜਿੰਦਰਪਾਲ ਸਿੰਘ) - ਬੀਤੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਨੂਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਵਾਲੇ ਮਾਮਲੇ ’ਚ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਵਾਲਾ ਵੀ ਇਕ ਨਜ਼ਦੀਕੀ ਪਿੰਡ ਦੇ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਸਿੰਘ ਦੱਸਿਆ ਜਾ ਰਿਹਾ ਹੈ।