ਆਈ.ਪੀ.ਐੱਲ. 2025 : ਟਾਸ ਜਿੱਤ ਕੇ ਬੈਂਗਲੁਰੂ ਵਲੋਂ ਪੰਜਾਬ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਐੱਸ.ਏ.ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ) - ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ ਆਈ.ਪੀ.ਐੱਲ. 2025 ਦਾ 37ਵਾਂ ਮੈਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਵਿਚਕਾਰ ਹੋਣ ਜਾ ਰਿਹਾ ਹੈ। ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਇਸ ਸਟੇਡੀਅਮ ਵਿਖੇ ਆਈ.ਪੀ.ਐੱਲ. 2025 ਦਾ ਇਹ ਆਖ਼ਰੀ ਮੈਚ ਹੋਣ ਕਾਰਨ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।