JALANDHAR WEATHER

ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 177 ਦੌੜਾਂ ਦਾ ਦਿੱਤਾ ਟੀਚਾ

ਮੁੰਬਈ, 20 ਅਪ੍ਰੈਲ - ਅੱਜ ਦਿਨ ਦੇ ਦੂਜੇ ਮੈਚ ਵਿਚ, ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋ ਰਿਹਾ ਹੈ। ਚੇਨਈ ਸੁਪਰ ਕਿੰਗਜ਼ ਨੇ ਰਵਿੰਦਰ ਜਡੇਜਾ ਅਤੇ ਸ਼ਿਵਮ ਦੂਬੇ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ ਮੁੰਬਈ ਇੰਡੀਅਨਜ਼ ਨੂੰ 177 ਦੌੜਾਂ ਦਾ ਟੀਚਾ ਦਿੱਤਾ ਹੈ। ਇਸ ਮੈਚ ਵਿਚ ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਚੇਨਈ ਸੁਪਰ ਕਿੰਗਜ਼ ਨੇ 20 ਓਵਰਾਂ ਵਿਚ ਪੰਜ ਵਿਕਟਾਂ 'ਤੇ 176 ਦੌੜਾਂ ਬਣਾਈਆਂ। ਜਡੇਜਾ 35 ਗੇਂਦਾਂ ਵਿਚ ਚਾਰ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 53 ਦੌੜਾਂ ਬਣਾ ਕੇ ਅਜੇਤੂ ਰਿਹਾ। ਮੁੰਬਈ ਲਈ ਜਸਪ੍ਰੀਤ ਬੁਮਰਾਹ ਨੇ ਦੋ ਵਿਕਟਾਂ ਲਈਆਂ, ਜਦੋਂ ਕਿ ਦੀਪਕ ਚਾਹਰ, ਅਸ਼ਵਨੀ ਕੁਮਾਰ ਅਤੇ ਮਿਸ਼ੇਲ ਸੈਂਟਨਰ ਨੂੰ ਇਕ-ਇਕ ਵਿਕਟ ਮਿਲੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ