ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ, 22 ਅਪ੍ਰੈਲ (ਰੇਸ਼ਮ ਸਿੰਘ)- ਅੰਮ੍ਰਿਤਸਰ ਜਲੰਧਰ ਹਾਈਵੇਅ ਸਥਿਤ ਪੁਲ ਮਾਲ ਮੰਡੀ ਵਿਖੇ ਅੱਜ ਤੜਕਸਾਰ ਇਕ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਬੀ ਡਵੀਜ਼ਨ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕ ਹਿਮਾਚਲ ਦੇ ਹਨ, ਜੋ ਇਕ ਮੋਟਰਸਾਇਕਲ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਆ ਰਹੇ ਸਨ। ਪੁਲਿਸ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਕਰ ਰਹੀ ਹੈ।