ਸੰਤ ਬਲਬੀਰ ਸਿੰਘ ਸੀਚੇਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਅਪ੍ਰੈਲ (ਜਸਵੰਤ ਸਿੰਘ ਜੱਸ)- ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਦਰਸ਼ਨ ਕਰਨ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਧਰਤੀ ਦਿਵਸ ’ਤੇ ਸਾਨੂੰ ਸਮੂਹ ਪੰਜਾਬ ਤੇ ਦੇਸ਼ ਵਾਸੀਆਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਅਹਿਦ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਗੁਰੂ ਨਗਰੀ ਵਿਖੇ ਤੁੰਗ ਢਾਬ ਡਰੇਨ ਦੇ ਮਾਮਲੇ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਆਏ ਹਨ।