ਫ਼ਾਜ਼ਿਲਕਾ 'ਚ ਜ਼ਿਲ੍ਹਾ ਅਦਾਲਤ ਦੇ ਬਾਹਰ ਚੱਲੀਆਂ ਗੋਲੀਆਂ, ਇਕ ਦੀ ਮੌਤ

ਫ਼ਾਜ਼ਿਲਕਾ, 22 ਅਪ੍ਰੈਲ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਦੇ ਬਾਹਰ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਪੇਸ਼ੀ ਭੁਗਤ ਕੇ ਜਾ ਰਹੀਆਂ ਸਨ। ਇਸ ਦੌਰਾਨ ਕਾਰ ਅਤੇ ਮੋਟਰਸਾਈਕਲ ਸਵਾਰ ਕੁਝ ਲ਼ੋਕ ਗੱਡੀ ਵਿਚ ਟੱਕਰ ਮਾਰਦੇ ਹਨ ਅਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ, ਜਿਸ ਵਿਚ ਇਕ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ ਗਈ। ਮੌਕੇ ਉਤੇ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।