JALANDHAR WEATHER

ਪਿੰਡ ਅਬੁਲਖੁਰਾਣਾ 'ਚ ਦੋਹਰਾ ਕਤਲਕਾਂਡ : ਇਕ ਹੋਰ ਦੋਸ਼ੀ ਕੋਰਟ 'ਚ ਕੀਤਾ ਪੇਸ਼

ਮਲੋਟ, 22 ਅਪ੍ਰੈਲ (ਪਾਟਿਲ)-ਪਿੰਡ ਅਬੁਲਖੁਰਾਣਾ ਵਿਖੇ ਹੋਏ ਦੋਹਰੇ ਕਤਲ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵਲੋਂ ਅੱਜ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਦੋਸ਼ੀਆਂ ਨੂੰ ਤਿੰਨ ਦਿਨਾਂ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਅਬੁਲਖੁਰਾਣਾ ਵਿਖੇ ਦਵਿੰਦਰਪਾਲ ਸਿੰਘ ਰਾਣਾ ਨਾਮਕ ਇਕ ਵਿਅਕਤੀ ਨੇ ਗੋਲੀਆਂ ਮਾਰ ਕੇ ਵਿਨੇ ਪ੍ਰਤਾਪ ਸਿੰਘ ਪੁੱਤਰ ਗੁਰਪ੍ਰੇਮ ਸਿੰਘ ਤੇ ਉਸਦੇ ਲੜਕੇ ਸੂਰਯ ਪ੍ਰਤਾਪ ਸਿੰਘ ਦਾ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਪੁਲਿਸ ਨੇ ਵਿਨੇ ਪ੍ਰਤਾਪ ਦੀ ਪੁੱਤਰੀ ਸਾਜੀਆ ਬਰਾੜ ਦੁਆਰਾ ਦਿੱਤੇ ਬਿਆਨਾਂ ਵਿਚ ਤੇ ਪੁਲਿਸ ਨੇ ਦਵਿੰਦਰ ਪਾਲ ਸਿੰਘ ਰਾਣਾ, ਨਛੱਤਰਪਾਲ ਸਿੰਘ ਬਰਾੜ, ਰਵਿੰਦਰਪਾਲ ਸਿੰਘ ਬੱਬੀ ਪੁੱਤਰ ਨਛੱਤਰ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਸੀ। ਉਧਰ ਕੱਲ੍ਹ ਮੁੱਖ ਦੋਸ਼ੀ ਦਵਿੰਦਰਪਾਲ ਸਿੰਘ ਰਾਣਾ ਨੇ ਮਲੋਟ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਦਾ ਇਕ ਦਿਨ ਦਾ ਰਿਮਾਂਡ ਮਿਲਿਆ ਸੀ ਅਤੇ ਪੁਲਿਸ ਨੇ ਪੁੱਛਗਿੱਛ ਕਰਕੇ ਉਸਦਾ ਦੂਜਾ ਸਾਥੀ ਕਰਨਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗੁਰੂਸਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਸਿਟੀ ਮਲੋਟ ਪੁਲਿਸ ਵਲੋਂ ਦੋਵਾਂ ਦੋਸ਼ੀਆਂ ਨੂੰ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਹੋਰ ਪੁੱਛਗਿੱਛ ਲਈ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ ਜਦਕਿ ਅਦਾਲਤ ਵਲੋਂ ਦੋਵਾਂ ਦੋਸ਼ੀਆਂ ਦਾ 3 ਦਿਨ ਦਾ ਰਿਮਾਂਡ ਦਿੱਤਾ ਹੈ। ਹੁਣ ਪੁਲਿਸ ਵਲੋਂ 25 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ