JALANDHAR WEATHER

ਸਰਹਾਲਾ ਕਲਾਂ 'ਚ 4 ਏਕੜ ਦੇ ਕਰੀਬ ਕਣਕ ਅੱਗ ਲੱਗਣ ਨਾਲ ਸੜੀ

ਕੋਟਫ਼ਤੂਹੀ (ਹੁਸ਼ਿਆਰਪੁਰ), 22 ਅਪ੍ਰੈਲ (ਅਵਤਾਰ ਸਿੰਘ ਅਟਵਾਲ)-ਸਰਹਾਲਾ ਕਲਾਂ ਵਿਚ ਬਿਜਲੀ ਦੀ ਸਪਾਰਕਿੰਗ ਨਾਲ ਕਿਸਾਨਾਂ ਦੀ 33 ਕਨਾਲ ਲਗਭਗ 4 ਏਕੜ ਦੇ ਕਰੀਬ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਇਸ ਮੌਕੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਕਿਸਾਨਾਂ ਦੀ ਮੌਕੇ ਉਤੇ ਪਹੁੰਚ ਕੇ ਪੰਜਾਬ ਸਰਕਾਰ ਤੋਂ ਸੜੀ ਕਣਕ ਦਾ ਮੁਆਵਜ਼ਾ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਲਿਖਤੀ ਸੰਦੇਸ਼ ਭੇਜ ਕੇ ਮੰਗ ਕੀਤੀ। ਇਸ ਦੌਰਾਨ ਕਿਸਾਨ ਅਵਤਾਰ ਸਿੰਘ ਪੁੱਤਰ ਜੁਝਾਰ ਸਿੰਘ ਦੀ 19 ਕਨਾਲ, ਬਲਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਦੀ 6 ਕਨਾਲ, ਪਰਮਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਦੀ 4 ਕਨਾਲ ਅਤੇ ਹਰਭਜਨ ਸਿੰਘ ਪੁੱਤਰ ਜਰਨੈਲ ਸਿੰਘ ਦੀ 4 ਕਨਾਲ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ ਤੇ ਬੜੀ ਮੁਸ਼ਕਿਲ ਨਾਲ ਟਰੈਕਟਰਾਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾ ਕੇ ਆਸ-ਪਾਸ ਵੱਡਾ ਨੁਕਸਾਨ ਹੋਣ ਤੋਂ ਬਚਾਅ ਕੀਤਾ। ਇਸ ਮੌਕੇ ਧੀਮਾਨ ਨੇ ਕਿਹਾ ਕਿ ਬਿਜਲੀ ਸਪਲਾਈ ਦੀਆਂ ਤਾਰਾਂ ਹਰ ਪਾਸੇ ਢਿੱਲੀਆਂ ਝੂਲਦੀਆਂ ਆਮ ਵੇਖੀਆਂ ਜਾ ਸਕਦੀਆਂ ਹਨ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਅੱਗ ਲੱਗਣ ਨਾਲ ਕਣਕ ਦੀ ਸੜੀ ਫ਼ਸਲ ਦਾ ਮੁਆਵਜ਼ਾ ਦਿਤਾ ਜਾਵੇ। ਇਸ ਦੌਰਾਨ ਦਵਿੰਦਰ ਸਿੰਘ, ਰਣਜੀਤ ਸਿੰਘ, ਇਕਬਾਲ ਸਿੰਘ, ਬਲਜਿੰਦਰ ਸਿੰਘ, ਗਿਆਨ ਸਿੰਘ, ਕਮਲਜੀਤ ਕੌਰ, ਚਰਨਜੀਤ ਕੌਰ, ਅਮਨਪ੍ਰੀਤ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ