ਪਹਿਲਗਾਮ ਘਟਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ 'ਤੇ ਕੀਤੀ ਗੱਲਬਾਤ

ਨਵੀਂ ਦਿੱਲੀ, 22 ਅਪ੍ਰੈਲ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਗਾਮ ਅੱਤਵਾਦੀ ਹਮਲੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਾਰੇ ਢੁਕਵੇਂ ਉਪਾਅ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਘਟਨਾ ਸਥਾਨ ਦਾ ਦੌਰਾ ਕਰਨ ਲਈ ਵੀ ਕਿਹਾ।