ਪਹਿਲਗਾਮ ਅੱਤਵਾਦੀ ਹਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਟਵੀਟ ਜਾਰੀ

ਨਵੀਂ ਦਿੱਲੀ, 22 ਅਪ੍ਰੈਲ-ਸੈਲਾਨੀਆਂ 'ਤੇ ਪਹਿਲਗਾਮ ਅੱਤਵਾਦੀ ਹਮਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਲਦੀ ਹੀ ਸਾਰੀਆਂ ਏਜੰਸੀਆਂ ਨਾਲ ਇਕ ਜ਼ਰੂਰੀ ਸੁਰੱਖਿਆ ਸਮੀਖਿਆ ਮੀਟਿੰਗ ਕਰਨ ਲਈ ਸ੍ਰੀਨਗਰ ਰਵਾਨਾ ਹੋਵਾਂਗੇ।