ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਗਾਮ ਅੱਤਵਾਦੀ ਹਮਲੇ ਬਾਰੇ ਅਧਿਕਾਰੀਆਂ ਨੂੰ ਮਿਲੇ

ਸ੍ਰੀਨਗਰ, 22 ਅਪ੍ਰੈਲ-ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਹਿਲਗਾਮ ਅੱਤਵਾਦੀ ਹਮਲੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਹੋਰ ਉੱਚ ਪੱਧਰੀ ਅਧਿਕਾਰੀ ਵੀ ਮੌਜੂਦ ਸਨ।