JALANDHAR WEATHER

ਐਮ‌.ਪੀ. ਡਾ.ਅਮਰ ਸਿੰਘ ਨੇ ਪਹਿਲਗਾਮ ਅੱਤਵਾਦੀ ਹਮਲੇ ਨੂੰ ਕਾਇਰਾਨਾ ਕਾਰਵਾਈ ਦੱਸਿਆ

ਗੁਰੂਸਰਸੁਧਾਰ, 22 ਅਪ੍ਰੈਲ (ਜਗਪਾਲ ਸਿੰਘ ਸਿਵੀਆਂ)-ਪਹਿਲਗਾਮ ਵਿਚ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੱਤਵਾਦੀਆਂ ਦੇ ਵਹਿਸੀਆਨੇ ਹਮਲੇ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਾਂਗਰਸੀ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਨੇ ਇਸ ਹਮਲੇ ਨੂੰ ਦੇਸ਼ ਦੇ ਦੁਸ਼ਮਣਾਂ ਦੀ ਨਾਪਾਕ ਤੇ ਕਾਇਰਾਨਾ ਹਰਕਤ ਦੱਸਦਿਆਂ ਹਮਲੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਜਿਹੇ ਅੱਤਵਾਦੀ ਹਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਅਜਿਹੇ ਨਾਪਾਕ ਇਰਾਦੇ ਵਾਲੇ ਫਿਰਕਾਪ੍ਰਸਤ ਤਾਕਤਾਂ ਨੂੰ ਖਤਮ ਕਰਨ ਲਈ ਭਾਰਤ ਸਰਕਾਰ ਦਾ ਪੂਰਾ ਸਾਥ ਦੇਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ