ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਪਹਿਲਗਾਮ ਅੱਤਵਾਦੀ ਹਮਲੇ 'ਤੇ ਦੁੱਖ ਪ੍ਰਗਟ ਕੀਤਾ

ਨਵੀਂ ਦਿੱਲੀ, 22 ਅਪ੍ਰੈਲ - ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਟਵੀਟ ਕਰਦੈਂ ਕਿਹਾ ਹੈ ਕਿ ਊਸ਼ਾ ਅਤੇ ਮੈਂ ਭਾਰਤ ਦੇ ਪਹਿਲਗਾਮ ਵਿਚ ਹੋਏ ਦੁਖਦਾਈ ਅੱਤਵਾਦੀ ਹਮਲੇ ਦੇ ਪੀੜਤਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ। ਪਿਛਲੇ ਕੁਝ ਦਿਨਾਂ ਤੋਂ, ਅਸੀਂ ਇਸ ਦੇਸ਼ ਅਤੇ ਇਸ ਦੇ ਲੋਕਾਂ ਦੀ ਸੁੰਦਰਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਾਂ। ਇਸ ਭਿਆਨਕ ਹਮਲੇ ਦਾ ਸੋਗ ਮਨਾਉਂਦੇ ਹੋਏ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਨਾਲ ਹਨ।