ਭਾਰਤ ’ਚ ਪਾਕਿਸਤਾਨ ਸਰਕਾਰ ਦਾ ‘ਐਕਸ’ ਅਕਾਊਂਟ ਬੰਦ

ਸ੍ਰੀਨਗਰ, 24 ਅਪ੍ਰੈਲ- ਜੰਮੂ-ਕਸ਼ਮੀਰ ਦੀ ਪਹਿਲਗਾਮ ਘਾਟੀ ’ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਸ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ। ਇਸ ਹਮਲੇ ਤੋਂ ਬਾਅਦ ਬਦਲਾ ਲੈਣ ਲਈ ਭਾਰਤ ਸਰਕਾਰ ਨੇ ਪੰਜ ਵੱਡੇ ਫੈਸਲੇ ਲਏ ਹਨ। ਅੱਜ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਐਕਸ ਅਕਾਊਂਟ ਬਲਾਕ ਕਰ ਦਿੱਤਾ ਗਿਆ ਹੈ। ‘ਐਕਸ’ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਕਾਨੂੰਨੀ ਕਾਰਵਾਈ ਦੀ ਮੰਗ ਤੋਂ ਬਾਅਦ ਕੀਤਾ ਗਿਆ ਹੈ।