ਸਰਕਾਰ ਵਲੋਂ ਵੱਖ-ਵੱਖ ਵਿਭਾਗ 'ਚ ਬਦਲੀਆਂ ਤੇ ਤਾਇਨਾਤੀਆਂ ਕਰਨ ਦੀ ਸਮਾਂ ਸੀਮਾ ਤਹਿ


ਗੁਰਦਾਸਪੁਰ, 24 ਅਪ੍ਰੈਲ (ਚੱਕਰਾਜਾ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਵਧੀਕ ਸਕੱਤਰ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਆਮ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਹਦਾਇਤ ਜਾਰੀ ਕੀਤੀ ਗਈ। ਆਪਣੇ ਪੱਤਰ ’ਚ ਉਨ੍ਹਾਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਵਿਭਾਗ ਤੇ ਅਦਾਰਿਆਂ ਵਿਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ਕਰਨ ਲਈ 15-7-2025 ਤੋਂ ਮਿਤੀ 15-8-2025 ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਪੱਤਰ ਵਿਚ ਉਨ੍ਹਾਂ ਦੱਸਿਆ ਕਿ ਇਸ ਮਿਤੀ ਤੋਂ ਬਾਅਦ ਆਮ ਬਦਲੀਆਂ ’ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀਆਂ ਤੇ ਤਾਇਨਾਤੀਆਂ ਪ੍ਰਸੋਨਲ ਵਿਭਾਗ ਵਲੋਂ ਜਾਰੀ ਟਰਾਂਸਫ਼ਰ ਪਾਲਿਸੀ ਦੇ ਉਪਬੰਧਾਂ ਅਨੁਸਾਰ ਹੀ ਕੀਤੀਆਂ ਜਾ ਸਕਣਗੀਆਂ।