ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਕਪੂਰਥਲਾ, 24 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਨੌਜਵਾਨ ਦੀ ਹਾਲਤ ਖ਼ਰਾਬ ਹੋਣ ਉਤੇ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਜਿਥੇ ਹਾਲਤ ਗੰਭੀਰ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਕਪੂਰਥਲਾ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ। ਜਾਣਕਾਰੀ ਦਿੰਦਿਆਂ ਡਿਊਟੀ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ ਅਮਨਦੀਪ ਸਿੰਘ ਵਾਸੀ ਮੁੱਦੋਵਾਲ ਜਿਸਨੂੰ ਨਸ਼ੇ ਦੀ ਓਵਰਡੋਜ਼ ਕਾਰਨ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਤੋਂ ਰੈਫ਼ਰ ਕੀਤਾ ਗਿਆ ਸੀ, ਦੀ ਹਾਲਤ ਗੰਭੀਰ ਸੀ ਤੇ ਉਸਦਾ ਇਲਾਜ ਜਾਰੀ ਸੀ ਪਰ ਦੇਰ ਰਾਤ ਉਸਦੀ ਮੌਤ ਹੋ ਗਈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ ਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।