JALANDHAR WEATHER

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ 'ਤੇ ਦੁਰਵਿਵਹਾਰ ਅਤਿ ਨਿੰਦਣਯੋਗ- ਜਥੇਦਾਰ ਗੜਗੱਜ

ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)-ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਦੇਸ਼ ਵਿਦੇਸ਼ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵੀ ਜਦੋਂ ਉਹ ਨਵੀਂ ਦਿੱਲੀ ਤੋਂ ਅਮਰੀਕਾ ਜਾ ਰਹੇ ਸਨ, ਤਾਂ ਏਅਰ ਇੰਡੀਆ ਵੱਲੋਂ ਬਿਜ਼ਨਸ ਕਲਾਸ ਦੀਆਂ ਟਿਕਟਾਂ ਹੋਣ ਦੇ ਬਾਵਜੂਦ ਬਹੁਤ ਮਾੜੇ ਹਾਲਤ ਵਾਲੀਆਂ ਸੀਟਾਂ ਉਨ੍ਹਾਂ ਸਮੇਤ ਹੋਰ ਯਾਤਰੀਆਂ ਨੂੰ ਦਿੱਤੀਆਂ ਗਈਆਂ ਜਿਸ ਦਾ ਉਨ੍ਹਾਂ ਨੇ ਮੌਕੇ ਉੱਤੇ ਵਿਰੋਧ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਵਿਰੋਧ ਕਰਨ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀ ਸਿੰਘ ਸਾਹਿਬ ਸਮੇਤ ਹੋਰਨਾਂ ਦੇ ਪਾਸਪੋਰਟ ਲੈ ਗਏ ਤੇ ਪਿਛਲੇ ਕਈ ਘੰਟਿਆਂ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਭੁੱਖਣ ਭਾਣੇ ਬੈਠਾ ਕੇ ਰੱਖਿਆ ਹੋਇਆ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਵਿਵਹਾਰ ਅਤੇ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਹਵਾਈਬਾਜੀ ਮੰਤਰੀ ਨੂੰ ਇਸ ਘਟਨਾ ਦਾ ਤੁਰੰਤ ਨੋਟਿਸ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀ ਪਦਵੀ ਬਹੁਤ ਹੀ ਸਤਿਕਾਰਯੋਗ ਹੈ .ਇਸ ਲਈ ਕੇਂਦਰੀ ਏਜੰਸੀਆਂ ਅਤੇ ਹਵਾਈ ਅੱਡੇ ਉੱਤੇ ਤਾਇਨਾਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਤਿਕਾਰ ਤੇ ਸਨਮਾਨ ਦਾ ਹਮੇਸ਼ਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਉਹ ਸਿੰਘ ਸਾਹਿਬ ਨਾਲ ਸੰਪਰਕ ਕਰਕੇ ਸਮੁੱਚੀ ਘਟਨਾ ਦੀ ਜਾਣਕਾਰੀ ਲੈਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ