ਅਕਾਲੀ ਆਗੂ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਝੰਜੋਟੀ ਦਾ ਦਿਹਾਂਤ

ਰਾਜਾਸਾਂਸੀ, (ਅੰਮ੍ਰਿਤਸਰ), 25 ਅਪ੍ਰੈਲ (ਹਰਦੀਪ ਸਿੰਘ ਖੀਵਾ)- ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਝੰਜੋਟੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਚੋਗਾਵਾਂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਸੁਰਿੰਦਰ ਸਿੰਘ ਝੰਜੋਟੀ ਦਾ ਅੰਤਿਮ ਸੰਸਕਾਰ ਪਿੰਡ ਝੰਜੋਟੀ (ਅੰਮ੍ਰਿਤਸਰ) ਵਿਖੇ ਦੁਪਹਿਰ ਕਰੀਬ 2 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਸਾਬਕਾ ਸਰਪੰਚ ਭਗਤ ਸਿੰਘ ਝੰਜੋਟੀ ਵਲੋਂ ਦਿੱਤੀ ਗਈ।