JALANDHAR WEATHER

ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਦੀ ਜਾਂਚ ਪੂਰੀ ਤਰ੍ਹਾਂ ਐਨ.ਆਈ.ਏ. ਦੇ ਹੱਥਾਂ ਵਿਚ

ਜਲੰਧਰ, 25 ਅਪ੍ਰੈਲ- ਭਾਜਪਾ ਨੇਤਾ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਬਾਰੇ ਇਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਭਾਜਪਾ ਆਗੂ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਹੁਣ ਤੱਕ ਪੰਜਾਬ ਪੁਲਿਸ ਵਿਭਾਗ ਵਲੋਂ ਕੀਤੀ ਜਾ ਰਹੀ ਸੀ ਅਤੇ ਜਲੰਧਰ ਪੁਲਿਸ ਵਲੋਂ ਮੁੱਖ ਮੁਲਜ਼ਮ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੂਜੇ ਪਾਸੇ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਸੀ ਅਤੇ ਐਨ.ਆਈ.ਏ. ਨੇ ਇਸ ਮਾਮਲੇ ਨੂੰ ਹੁਣ ਪੂਰੀ ਤਰ੍ਹਾਂ ਆਪਣੇ ਹੱਥਾਂ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਐਨ.ਆਈ.ਏ. ਨੇ ਕੱਲ੍ਹ ਪੰਜਾਬ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ ਅਤੇ ਜਲੰਧਰ ਵਿਚ, ਐਨ.ਆਈ.ਏ. ਨੇ ਸਵੇਰੇ ਇਕ ਵਕੀਲ ਦੇ ਘਰ ਛਾਪਾ ਮਾਰਿਆ ਅਤੇ ਇਕ ਮੋਬਾਈਲ ਸਮੇਤ ਕਈ ਦਸਤਾਵੇਜ਼ ਜ਼ਬਤ ਕੀਤੇ। ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਨੇਤਾ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਐਨ.ਆਈ.ਏ. ਨੇ ਜਲੰਧਰ ਪੁਲਿਸ ਤੋਂ ਮਾਮਲਾ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਹੁਣ ਐਨ.ਆਈ.ਏ. ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ