JALANDHAR WEATHER

ਪਿੰਡ ਠੇਠਰਕੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਮਿਲਿਆ

ਡੇਰਾ ਬਾਬਾ ਨਾਨਕ, 25 ਅਪ੍ਰੈਲ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਠੇਠਰਕੇ ਦੇ ਖੇਤਾਂ ਵਿਚੋਂ ਪਾਕਿਸਤਾਨੀ ਡਰੋਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪੁਲਿਸ ਨੂੰ ਪਿੰਡ ਠੇਠਰਕੇ ਦੇ ਮੋਹਤਬਰ ਵਿਅਕਤੀਆਂ ਨੇ ਸੂਚਨਾ ਦਿੱਤੀ ਕਿ ਪਿੰਡ ਦੇ ਨਜ਼ਦੀਕੀ ਖੇਤਾਂ ਵਿਚ ਇਕ ਡਰੋਨਨੁਮਾ ਚੀਜ਼ ਪਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਵਲੋਂ ਬੀ.ਐਸ.ਐਫ. ਨੂੰ ਨਾਲ ਲੈ ਕੇ ਉਕਤ ਖੇਤਾਂ ਵਿਚ ਸਰਚ ਅਭਿਆਨ ਚਲਾਇਆ ਗਿਆ ਤਾਂ ਉਥੋਂ ਇਕ ਪਾਕਿਸਤਾਨੀ ਡਰੋਨ ਮਿਲਿਆ ਜੋ ਕਿ ਬੈਟਰੀ ਤੋਂ ਬਿਨਾਂ ਪਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਬੀ.ਐਸ.ਐਫ. ਵਲੋਂ ਸਾਂਝੇ ਤੌਰ ਉਤੇ ਪਿੰਡ ਠੇਠਰਕੇ ਦੇ ਨਜ਼ਦੀਕੀ ਖੇਤਾਂ ਵਿਚ ਸਰਚ ਅਭਿਆਨ ਚਲਾਇਆ ਗਿਆ ਪਰ ਉਥੋਂ ਇਸ ਡਰੋਨ ਦੇ ਨਾਲ ਜਾਂ ਖੇਤਾਂ ਵਿਚੋਂ ਹੋਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਐਸ.ਐਸ.ਓ. ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪਾਕਿਸਤਾਨੀ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਣਕ ਦੀ ਫਸਲ ਦੀ ਕਟਾਈ ਦੌਰਾਨ ਉਨ੍ਹਾਂ ਨੂੰ ਖੇਤਾਂ ਵਿਚੋਂ ਕੋਈ ਇਹੋ ਜਿਹੀ ਵਸਤੂ ਮਿਲਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਤਾਂ ਕਿ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ