JALANDHAR WEATHER

ਸ਼ਾਹਕੋਟ 'ਚ ਕਾਂਗਰਸ ਨੇ ਪਹਿਲਗਾਮ ਹਮਲੇ ਦੇ ਰੋਸ ਵਜੋਂ ਕੱਢਿਆ ਵਿਸ਼ਾਲ ਮੋਮਬੱਤੀ ਮਾਰਚ

ਸ਼ਾਹਕੋਟ, 25 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਵਿਖੇ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਰੋਸ ਵਜੋਂ ਕਾਂਗਰਸ ਪਾਰਟੀ ਵਲੋਂ ਹਲਕਾ ਸ਼ਾਹਕੋਟ ਦੇ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਜਲੰਧਰ (ਦਿਹਾਤੀ) ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮਾਰਚ ’ਚ ਵੱਡੀ ਗਿਣਤੀ ’ਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਮਹਿਲਾ ਮੰਡਲ ਸ਼ਾਹਕੋਟ ਦੀ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ, ਪ੍ਰਧਾਨ ਨਵਜੋਤ ਕੌਰ ਸਹੋਤਾ ਤੇ ਕੌਮੀ ਇਨਸਾਫ਼ ਮੋਰਚੇ ਦੇ ਕਨਵੀਰ ਭਾਈ ਪਾਲ ਸਿੰਘ ਫਰਾਂਸ ਨੇ ਸ਼ਮੂਲੀਅਤ ਕੀਤੀ। ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਹਮਲੇ ’ਚ ਮਾਰੇ ਗਏ ਸੈਲਾਨੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕਰਵਾਈ ਗਈ। ਇਹ ਮਾਰਚ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ’ਚੋਂ ਹੁੰਦਾ ਹੋਇਆ ਸ਼ਾਹਕੋਟ ਥਾਣੇ ਬਾਹਰ ਸਮਾਪਤ ਹੋਇਆ। ਇਸ ਮੌਕੇ ਕਾਂਗਰਸੀਆਂ ਵਲੋਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਅੱਤਵਾਦੀ ਹਮਲੇ ’ਚ ਜੋ ਨਿਰਦੋਸ਼ ਤੇ ਮਾਸੂਮ ਲੋਕ ਮਾਰੇ ਗਏ ਹਨ, ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਹ ਮਾਰਚ ਕੱਢਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ