JALANDHAR WEATHER

ਮੋਟਰਸਾਈਕਲ ਸਵਾਰ ਨਕਾਬਪੋਸ਼ ਸ਼ੋਅਰੂਮ 'ਤੇ ਗੋਲੀਆਂ ਚਲਾ ਕੇ ਫਰਾਰ

ਝਬਾਲ, 25 ਅਪ੍ਰੈਲ (ਸੁਖਦੇਵ ਸਿੰਘ)-ਥਾਣਾ ਝਬਾਲ ਤੋਂ ਇਕ ਕਿਲੋਮੀਟਰ ਦੀ ਦੂਰੀ ਉਤੇ ਸਥਿਤ ਗੇਟ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣੇ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਅੰਦਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋਅਰੂਮ ਦੇ ਮੈਨੇਜਰ ਦਲਜੀਤ ਸਿੰਘ ਪੁੱਤਰ ਗੁਰਦੀਪ ਅਤੇ ਪ੍ਰਿਤਪਾਲ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੱਟਾ ਨੇ ਦੱਸਿਆ ਕਿ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ ਤਿੰਨ ਹਥਿਆਰਬੰਦ ਨਕਾਬਪੋਸ਼ ਨੌਜਵਾਨਾਂ ਨੇ ਗੇਟ ਅੱਗੇ ਖੜ੍ਹ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਫ਼ਰਾਰ ਹੋ ਗਏ। ਉਨ੍ਹਾਂ ਨੇ ਕਾਊਂਟਰਾਂ ਹੇਠਾਂ ਲੁਕ ਕੇ ਆਪਣੀਆਂ ਜਾਨਾਂ ਬਚਾਈਆਂ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਕਾਰਵਾਈ ਆਰੰਭ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ