ਪਹਿਲਗਾਮ ਹਮਲੇ ਦੇ ਵਿਰੋਧ 'ਚ ਅੰਮ੍ਰਿਤਸਰ 'ਚ ਦੁਕਾਨਦਾਰਾਂ ਵਲੋਂ ਕੱਲ੍ਹ ਬੰਦ ਦਾ ਐਲਾਨ

ਅੰਮ੍ਰਿਤਸਰ, 25 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਪਹਿਲਗਾਮ ਵਿਚ ਹੋਈ ਕਾਇਰਤਾਪੂਰਨ ਅੱਤਵਾਦੀ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਵਿਰੋਧ ਵਿਚ ਦੁਕਾਨਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਫੈਡਰੇਸ਼ਨ ਆਫ ਕਰਿਆਨਾ ਐਂਡ ਡਰਾਈ ਫਰੂਟ ਕਮਰਸ਼ੀਅਲ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਨੇ ਦੱਸਿਆ ਕਿ ਐਸੋਸੀਏਸ਼ਨ ਅਧੀਨ ਸਾਰੇ ਬਾਜ਼ਾਰ ਕੱਲ੍ਹ ਸ਼ਨੀਵਾਰ, 26 ਅਪ੍ਰੈਲ 2025 ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।