JALANDHAR WEATHER

ਲਾਪਤਾ ਮਹਿਲਾ ਦੀ ਸੁਲਤਾਨਵਿੰਡ ਨਹਿਰ ’ਚ ਮਿਲੀ ਲਾਸ਼

ਸੁਲਤਾਨਵਿੰਡ, (ਅੰਮ੍ਰਿਤਸਰ), 26 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਤੋਂ ਬੀਤੇ ਦਿਨ ਘਰੋਂ ਲਾਪਤਾ ਹੋਈ ਅਮਨਦੀਪ ਕੌਰ ਦੀ ਪਿੰਡ ਸੁਲਤਾਨਵਿੰਡ ਦੀ ਅੱਪਰ ਨਹਿਰ ’ਚ ਲਾਸ਼ ਮਿਲ ਗਈ ਹੈ। ਮ੍ਰਿਤਕ ਅਮਨਦੀਪ ਕੌਰ ਦੇ ਪਤੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਕੌਰ ਕੁੱਝ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ ਤੇ ਕੱਲ੍ਹ ਘਰੋਂ ਬਿਨਾਂ ਦੱਸੇ ਚਲੀ ਗਈ, ਜਿਸ ਦੀ ਅੱਜ ਲਾਸ਼ ਮਿਲੀ ਹੈ। ਮੌਕੇ ’ਤੇ ਪਹੁੰਚੇ ਥਾਣਾ ਸੁਲਤਾਨਵਿੰਡ ਦੇ ਏ.ਐਸ.ਆਈ. ਭਰਥਰਾਜ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਮਨਦੀਪ ਕੌਰ ਦੇ ਪਰਿਵਾਰਕ ਮੈਂਬਰ, ਜੋ ਬਿਆਨ ਪੁਲਿਸ ਕੋਲ ਦਰਜ ਕਰਵਾਉਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ