JALANDHAR WEATHER

ਪੰਜ ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ ਰੋਕਣ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਾਲ ਅੱਗੇ ਖੜਾ ਕੀਤਾ ਟਰੈਕਟਰ

ਫਤਿਹਗੜ੍ਹ ਸਾਹਿਬ, 26 ਅਪ੍ਰੈਲ (ਬਲਜਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ ਵਲੋਂ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਫਤਿਹਗੜ੍ਹ ਸਾਹਿਬ ਵਿਖੇ ਰੱਖੀ ਗਈ ਮੀਟਿੰਗ ਨੂੰ ਲੈ ਕੇ ਉਸ ਵੇਲੇ ਵਿਵਾਦ ਪੈਦਾ ਹੋ ਗਿਆ, ਜਦੋਂ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਪ੍ਰਬੰਧ ਵਲੋਂ ਉਕਤ ਮੀਟਿੰਗ ਵਿਚ ਮੀਟਿੰਗ ਨੂੰ ਰੋਕਣ ਲਈ ਹਾਲ ਦੇ ਮੁੱਖ ਗੇਟ ਨੂੰ ਬੰਦ ਕਰਕੇ ਟਰੈਕਟਰ ਖੜਾ ਕਰ ਦਿੱਤਾ ਗਿਆ। ਇੱਥੇ ਦੱਸਣ ਯੋਗ ਹੈ ਕਿ ਇਸ ਕਾਰਵਾਈ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੈਨੇਜਰ ਤੋਂ ਲੈ ਕੇ ਸਮੁੱਚਾ ਅਮਲਾ ਗੈਰ ਹਾਜ਼ਰ ਰਿਹਾ ਜਿਸ ਕਾਰਨ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਵਾਲ ਚੁੱਕੇ ਅਤੇ ਇਸ ਕਾਰਵਾਈ ਨੂੰ ਪੰਥ ਵਿਰੋਧੀ ਕਰਾਰ ਦਿੱਤਾ। ਸੁਧਾਰ ਲਹਿਰ ਦੇ ਆਗੂਆਂ ਨੇ ਕਿਹਾ ਕਿ ਇਸ ਥਾਂ ’ਤੇ ਮੀਟਿੰਗ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ, ਇਹ ਸਿੱਖ ਪੰਥ ਦੀ ਸਾਂਝੀ ਥਾਂ ਹੈ, ਇਸ ਥਾਂ ’ਤੇ ਬੈਠਕ ਕਰਨ ਤੋਂ ਰੋਕਣਾ ਨਿੰਦਣਯੋਗ ਹੈ। ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸੁਪਰਵਾਈਜ਼ਰ ਜੋਗਾ ਸਿੰਘ ਦੇ ਵਿਚਕਾਰ ਤਿੱਖੀ ਬਹਿਸ ਵੀ ਹੋਈ। ਇਸ ਮੌਕੇ ’ਤੇ ਪ੍ਰਮੁੱਖ ਆਗੂਆਂ ਵਿਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਸਾਬਕਾ ਮੰਤਰੀ ਰਣਧੀਰ ਸਿੰਘ ਰੱਖੜਾ ਜਥੇਦਾਰ ਸੰਤਾਂ ਸਿੰਘ ਉਮੈਦਪੁਰੀ, ਇਕਬਾਲ ਸਿੰਘ ਝੂੰਦਾ, ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਰਣਧੀਰ ਸਿੰਘ ਰੱਖੜਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਲੀਡਰਸ਼ਿਪ ਵੀ ਮੌਜੂਦ ਰਹੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ