JALANDHAR WEATHER

ਦੋ ਦਿਨਾਂ 'ਚ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਖਾਲੀ ਕਰਨ ਦੇ ਆਦੇਸ਼

ਮਮਦੋਟ/ਫਿਰੋਜ਼ਪੁਰ, 26 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਬੀ. ਐਸ. ਐਫ. ਵਲੋਂ ਮਮਦੋਟ ਇਲਾਕੇ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ਉਤੇ ਲੱਗੀ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਦੋ ਦਿਨਾਂ ਵਿਚ ਖਾਲੀ ਕਰਨ ਦੇ ਕਿਸਾਨਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਸਰਹੱਦੀ ਖੇਤਰ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਵਲੋਂ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਵਲੋਂ ਕੰਡਿਆਲੀ ਤਾਰ ਤੋਂ ਅਗਲੇ ਪਾਸੇ ਬੀਜੀ ਗਈ ਆਪਣੀ ਕਣਕ ਦੀ ਫਸਲ ਕੱਟਣ ਅਤੇ ਤੂੜੀ ਬਣਾਉਣ ਲਈ ਦੋ ਦਿਨ ਦੀ ਸਮਾਂ-ਸੀਮਾ ਦਿੱਤੀ ਗਈ ਹੈ। ਇਸ ਸਬੰਧੀ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਅਨਾਊਂਸਮੈਂਟ ਵੀ ਕਰਵਾਈ ਜਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਈ ਘਟਨਾ ਉਪਰੰਤ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਲਗਾਤਾਰ ਵਧ ਰਿਹਾ ਹੈ ਅਤੇ ਉਕਤ ਘਟਨਾ ਨੂੰ ਲੈ ਕੇ ਜਿਥੇ ਕੇਂਦਰ ਸਰਕਾਰ ਵਲੋਂ ਪਾਕਿਸਤਾਨ ਖਿਲਾਫ ਸਖਤ ਫੈਸਲੇ ਲਏ ਜਾ ਰਹੇ ਹਨ, ਉਥੇ ਹੀ ਹੁਣ ਸਰਹੱਦੀ ਸੁਰੱਖਿਆ ਫੋਰਸਾਂ ਵਲੋਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਅਗਾਊਂ ਫੈਸਲਾ ਲੈਂਦੇ ਹੋਏ ਉਕਤ ਜ਼ਮੀਨਾਂ ਦੋ ਦਿਨਾਂ ਵਿਚ ਖਾਲੀ ਕਰਨ ਦੇ ਆਦੇਸ਼ ਕਿਸਾਨਾਂ ਨੂੰ ਦਿੱਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ