JALANDHAR WEATHER

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼

 ਅੰਮ੍ਰਿਤਸਰ, 27 ਅਪ੍ਰੈਲ - ਇਕ ਖ਼ਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਅੰਮ੍ਰਿਤਸਰ ਤੋਂ ਅਭਿਸ਼ੇਕ ਕੁਮਾਰ ਨੂੰ ਗ੍ਰਿਫਤਾਰ ਕੀਤਾ। ਉਸ ਦੇ ਕਬਜ਼ੇ ਵਿਚੋਂ 7 ਪਿਸਤੌਲ 4 ਜ਼ਿੰਦਾ ਕਾਰਤੂਸ ਅਤੇ 1,50,000 ਰੁਪਏ ਬਰਾਮਦ ਕੀਤੇ ਹਨ। ਆਸਟ੍ਰੇਲੀਆ ਦਾ ਰਹਿਣ ਵਾਲਾ ਜੱਸਾ ਜੋ ਪਾਕਿਸਤਾਨੀ ਤਸਕਰਾਂ ਨਾਲ ਮਿਲ ਕੇ, ਆਪਣੇ ਸਥਾਨਕ ਸਾਥੀਆਂ ਜੋਧਬੀਰ ਸਿੰਘ ਉਰਫ਼ ਜੋਧਾ ਅਤੇ ਅਭਿਸ਼ੇਕ ਕੁਮਾਰ ਦੀ ਮਦਦ ਨਾਲ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਦਾ ਪ੍ਰਬੰਧ ਕਰਦਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅਭਿਸ਼ੇਕ ਕੁਮਾਰ ਅਤੇ ਜੋਧਬੀਰ ਸਿੰਘ ਉਰਫ਼ ਜੋਧਾ ਵੀ ਹਵਾਲਾ ਲੈਣ-ਦੇਣ ਵਿਚ ਸ਼ਾਮਿਲ ਹਨ, ਜੋ ਕਿ ਅਪਰਾਧਿਕ ਗਤੀਵਿਧੀਆਂ ਵਿਚ ਲੱਗੇ ਇਕ ਵਿਸ਼ਾਲ ਨੈੱਟਵਰਕ ਨਾਲ ਉਨ੍ਹਾਂ ਦੇ ਸੰਬੰਧ ਨੂੰ ਦਰਸਾਉਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ