ਕੁਲਦੀਪ ਸਿੰਘ ਧਾਲੀਵਾਲ ਨੇ ਤਿੰਨ ਦਿਨਾਂ ਵਿਚ ਅਨਾਜ ਮੰਡੀ ਕੁਕੜਾਂਵਾਲਾ ਦੀ ਲਿਫ਼ਟਿੰਗ ਨੂੰ 100 ਫ਼ੀਸਦੀ ਯਕੀਨੀ ਬਣਾਉਣ ਲਈ ਕਿਹਾ
ਹਰਸਾ ਛੀਨਾ (ਅੰਮ੍ਰਿਤਸਰ) 27 ਅਪ੍ਰੈਲ (ਕੜਿਆਲ) - ਸਰਹੱਦੀ ਖੇਤਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਕੁਕੜਾਂਵਾਲਾ ਵਿਖੇ ਅੱਜ ਐਨ ਆਰ ਆਈ ਮੰਤਰਾਲਾ ਦੇਖ ਰਹੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਆੜ੍ਹਤੀਆਂ, ਕਿਸਾਨਾਂ ਅਤੇ ਪੱਲੇਦਾਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਮੌਕੇ 'ਤੇ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਢਿੱਲੀ ਰਫ਼ਤਾਰ ਵਿਚ ਹੋ ਰਹੀ ਲਿਫ਼ਟਿੰਗ ਨੂੰ ਤੁਰੰਤ ਤੇਜ਼ ਕਰਨ ਦੇ ਹੁਕਮ ਜਾਰੀ ਕੀਤੇ। ਸ. ਧਾਲੀਵਾਲ ਨੇ ਅਧਿਕਾਰੀਆਂ ਨੂੰ ਤਿੰਨ ਦਿਨਾਂ ਦੇ ਵਿਚ ਅਨਾਜ ਮੰਡੀ ਕੁਕੜਾਂਵਾਲਾ ਦੀ ਲਿਫ਼ਟਿੰਗ ਨੂੰ 100 ਫ਼ੀਸਦੀ ਯਕੀਨੀ ਬਣਾਉਣ ਲਈ ਕਿਹਾ।
;
;
;
;
;
;
;
;